ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਚਲਣ ਵਾਲੀ ਸਮਝੌਤਾ ਟਰੇਨ ਨੂੰ ਵੀ ਰੱਦ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਮਾਹੌਲ ਨੂੰ ਦੇਖਦੇ ਹੋਏ ਟਰੇਨ ਨੂੰ ਰੱਦ ਕਰ ਦਿੱਤਾ ਹੈ
ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਇਹ ਸਮਝੌਤਾ ਟਰੇਨ 22 ਜੁਲਾਈ 1976 ਵਿੱਚ ਸ਼ੁਰੂ ਹੋਈ ਸੀ। ਪਰ ਹੁਣ ਤਣਾਅ ਦੇ ਚੱਲਦੇ ਇਸ ਟਰੇਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਟਰੇਨ ਹਫਤੇ ਵਿੱਚ ਦੋ ਵਾਰ ਚਲੱਦੀ ਸੀ।

