ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਆਪਣੀ ਇਕ ਇੱਛਾ ਜਾਹਿਰ ਕੀਤੀ ਹੈ। ਦੱਸ ਦਈਏ ਕਿ ਕੈਪਟਨ ਨੇ ਪੀਐੱਮ ਨੂੰ ਟਵੀਟ ਕਰ ਕਿਹਾ ਹੈ ਕਿ ਉਹ ਵਿੰਗ ਕਮਾਂਡਰ ਅਭਿਨੰਦਨ ਦਾ ਸਵਾਗਤ ਕਰਨਾ ਚਾਹੁੰਦੇ ਹਨ।
Dear @narendramodi ji , I’m touring the border areas of Punjab & I’m presently in Amritsar. Came to know that @pid_gov has decided to release #AbhinandanVartaman from Wagha. It will be a honour for me to go and receive him, as he and his father are alumnus of the NDA as I am.
— Capt.Amarinder Singh (@capt_amarinder) February 28, 2019
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਲਿਖਿਆ ਹੈ ਕਿ ਪਾਕਿਸਤਾਨ ਸਰਕਾਰ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰ ਰਿਹਾ ਹੈ ਵਿੰਗ ਕਮਾਂਡਰ ਅਭਿਨੰਦਨ ਦਾ ਸਵਾਗਤ ਉਹ ਕਰਨਾ ਚਾਹੁੰਦੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਅੰਮ੍ਰਿਤਸਰ ਦੌਰੇ ਤੇ ਹਨ ਜਿਸ ਕਾਰਨ ਉਹ ਅਭਿਨੰਦਨ ਦਾ ਸਵਾਗਤ ਕਰਨਾ ਚਾਹੁੰਦੇ ਹਨ।
ਇਸ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਸ ਇਸ ਕਾਰਨ ਵੀ ਉਹਨਾਂ ਦਾ ਸਵਾਗਤ ਕਰਨਾ ਚਾਹੁੰਦੇ ਹਨ ਕਿਉਂਕਿ ਉਹ ਅਭਿਨੰਦਨ ਦੇ ਪਿਤਾ ਐਨਡੀਏ ਦੇ ਸਾਬਕਾ ਵਿਦਿਆਰਥੀ ਰਹਿ ਚੁੱਕੇ ਹਨ। ਜ਼ਿਕਰ-ਏ-ਖਾਸ ਹੈ ਕਿ ਪੀ.ਓ.ਕੇ. ਵਿੱਚ ਭਾਰਤੀ ਏਅਰਫੋਰਸ ਦਾ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਇਸ ਜਹਾਜ ਦੇ ਪਾਇਲਟ ਨੂੰ ਪਾਕਿਸਤਾਨ ਨੇ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਪਾਕਿਸਤਾਨ ਅਭਿਨੰਦਨ ਨੂੰ ਰਿਹਾਅ ਕਰਨ ਤੇ ਮੰਨ ਗਈ ਹੈ।

