ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਸਰਹੱਦੀ ਇਲਾਕੇ ਤੇ ਚੱਪੇ ਚੱਪੇ ਤੇ ਛਾਨਬੀਨ ਕੀਤੀ ਜਾ ਰਹੀ ਹੈ ਇਸਦੇ ਚੱਲਦੇ ਹੀ ਪੁਲਿਸ ਵੱਲੋਂ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।
ਦੱਸਿਆ ਜਾ ਰਿਹਾ ਕਿ ਹਿਰਾਸਤ ਵਿੱਚ ਲਿੱਤੇ ਗਏ ਵਿਅਕਤੀ ਦਾ ਸੰਬੰਧ ਇਸਲਾਮਿਕ ਗਰੁੱਪ ਦੇ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਿਰਾਸਤ ਵਿੱਚ ਗਏ ਵਿਅਕਤੀ ਦੀ ਉਮਰ 21 ਸਾਲਾ ਦੀ ਹੈ ਤੇ ਉਸਦਾ ਨਾਂ ਮੁਹਮੱਦ ਫਾਰੂਕ ਹੈ। ਇਸ ਤੋਂ ਇਲਾਵਾ ਪੁਲਿਸ ਨੇ ਨੌਜਵਾਨ ਕੋਲੋਂ 6 ਪਾਕਿਸਤਾਨੀ ਮੋਬਾਇਲ ਨੰਬਰਾਂ ਦੀ ਵੀ ਬਰਾਮਦਗੀ ਵੀ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

