ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਵਿੱਚ ਸੈਂਪਲ ਭਰਨ ਆਈ ਸਿਹਤ ਵਿਭਾਗ ਦੀ ਟੀਮ ਤੇ ਡੇਅਰੀ ਮਾਲਕ ਨੇ ਗੋਲੀ ਚਲਾ ਦਿੱਤੀ | ਇਸ ਨਾਲ ਹੜਕੰਪ ਮਚ ਗਿਆ ਅਤੇ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ | ਇਸੇ ਵਿਚਾਲੇ ਡੇਅਰੀ ਮਾਲਕ ਆਪਣੇ ਸਾਥੀਆਂ ਦੇ ਨਾਲ ਫਰਾਰ ਹੋ ਗਿਆ |
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਅਤੇ ਪੁਲਿਸ ਦੀ ਮਦਦ ਨਾਲ ਹੀ ਡੇਅਰੀ ਚੋਂ ਉਤਪਾਦਾਂ ਦੇ ਸੈਂਪਲ ਭਰੇ | ਸੈਂਪਲ ਭਰੇ ਜਾਣ ਤੋਂ ਬਾਅਦ ਡੇਅਰੀ ਨੂੰ ਸੀਲ ਕਰ ਦਿੱਤਾ ਗਿਆ | ਡੇਅਰੀ ਮਾਲਕ ਖਿਲਾਫ ਸਿਹਤ ਵਿਭਾਗ ਦੀ ਟੀਮ ਤੇ ਜਾਨਲੇਵਾ ਹਮਲਾ ਕਰਨ ਅਤੇ ਸਰਕਾਰੀ ਕੰਮ ਚ ਰੁਕਾਵਟ ਪਾਉਣ ਦੀ ਸ਼ਿਕਾਇਤ ਦਿੱਤੀ ਗਈ ਹੈ | ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |
Watch Video
https://youtu.be/vVqgQ2NZWiU
