ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅ੍ੱਜ ਦੇਸ਼ਭਰ ਸ਼ਰਧਾ ਭਾਵਨਾ ਦੇ ਨਾਲ ਮਹਾ ਸ਼ਿਵਰਾਤਰੀ ਦਾ ਤਿਉਹਾਰ ਮਨਾਈ ਜਾ ਰਹੀ ਹੈ। ਮੰਦਿਰਾਂ ਵਿੱਚ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਦੌਰਾਨ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉੱਥੇ ਹੀ ਦੂਜੇ ਪਾਸੇ ਇਸ ਪਵਿੱਤਰ ਤਿਉਹਾਰ ਦੇ ਮੌਕੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵਧਾਈ ਦਿੱਤੀ ਹੈ। ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਇਸ ਤਿਉਹਾਰ ਨੂੰ ਸ਼ਰਧਾ ਤੇ ਸਦਭਾਵਨਾ ਦੇ ਨਾਲ ਮਨਾਉਣ।







