ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ‘ਚ ਭਿਆਨਕ ਸੜ੍ਹਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਬਜਰੀ ਨਾਲ ਭਰੇ ਟਿੱਪਰ ਤੇ ਬੱਸ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਬੱਸ ਵਿੱਚ ਮੌਜੂਦ ਕਈ ਸਵਾਰੀਆਂ ਬੁਰੀ ਤਰ੍ਹਾਂ ਜਖਮੀ ਹੋ ਗਈਆ ਹਨ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੇ ਚੌਂਗਿੱਟੀ ਫਾਲਈਓਵਰ ਤੇ ਇਹ ਭਿਆਨਕ ਹਾਦਸਾ ਵਾਪਰਿਆ ਹੈ। ਫਿਲਹਾਲ ਹਾਦਸੇ ਵਿੱਚ ਜਖਮੀ ਹੋਈਆ ਸਵਾਰਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


