ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਦੇ ਥਾਣਾ ਕੁਲਗੜੀ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਗ੍ਰਿਫਤਾਰ ਕੀਤੇ ਨਸ਼ਾ ਤਸਕਰ ਕੋਲੋ ਇਕ ਕਰੋੜ 30 ਲੱਖ ਰੁਪਏ ਦੀ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

