ਲੁਧਿਆਣਾ ‘ਚ ਪਤੀ-ਪਤਨੀ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ, ਇਲਾਕੇ ‘ਚ ਸਨਸਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੀ ਭਾਰਤੀ ਕਲੋਨੀ ਦੀ ਗਲੀ ਨੰਬਰ 10 ਚ ਉਸ ਵੇਲੇ ਮਾਤਮ ਛਾ ਗਿਆ ਜਦੋ ਇਕ ਪਤੀ ਪਤਨੀ ਨੇ ਖੁਦ ਨੂੰ ਫਾਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੀ ਭਾਰਤੀ ਕਲੋਨੀ ਦੀ ਗਲੀ ਨੰਬਰ 10 ਚ ਉਸ ਵੇਲੇ ਮਾਤਮ ਛਾ ਗਿਆ ਜਦੋ ਇਕ ਪਤੀ ਪਤਨੀ ਨੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਦੋਵੇ ਹੀ ਪਟਨਾ ਸ਼ਹਿਰ ਦੇ ਰਹਿਣ ਵਾਲੇ ਹਨ ਤੇ ਪਿਛਲੇ 15 ਸਾਲਾ ਤੋਂ ਉਹ ਆਪਣੇ ਪਰਿਵਾਰ ਦੇ ਨਾਲ ਲੁਧਿਆਣਾ ਵਿੱਚ ਰਹਿ ਰਹੇ ਸੀ। ਪਰ ਅਚਾਨਕ ਉਹਨਾਂ ਦੁਆਰਾ ਚੁੱਕੇ ਗਏ ਇਸ ਕਦਮ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਨਾਲ ਹੀ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ।

husband

ਉੱਥੇ ਹੀ ਇਸ ਮਾਮਲੇ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਬਾਰੇ ਸਵੇਰੇ ਪਤਾ ਚੱਲਿਆ ਜਦੋ ਦੋਹਾਂ ਨੇ ਆਪਣੇ ਕਮਰੇ ਦਾ ਦਰਵਾਜਾ ਨਹੀਂ ਖੋਲਿਆ ਸੀ। ਨਾਲ ਹੀ ਇਸ ਮਾਮਲੇ ਤੇ ਮ੍ਰਿਤਕ ਦੇ ਭਰਾ ਨੀਰਜ ਦਾ ਕਹਿਣਾ ਸੀ ਕਿ ਜਦੋ ਦੋਹਾਂ ਨੇ ਦਰਵਾਜਾ ਨਹੀਂ ਖੋਲਿਆ ਤਾਂ ਉਹਨਾਂ ਨੇ ਦਰਵਾਜੇ ਨੂੰ ਤੋੜ ਕੇ ਕਮਰੇ ਅੰਦਰ ਦਾਖਿਲ ਹੋਏ ਤਾਂ ਦੋਹਾਂ ਦੀ ਲਾਸ਼ਾਂ ਨੂੰ ਦੇਖ ਕੇ ਉਹਨਾਂ ਦੇ ਪੈਰਾਂ ਦੇ ਹੇਠਾਂ ਤੋ ਜਮੀਨ ਖਿਸਕ ਗਈ।

Wife

ਨਾਲ ਹੀ ਮ੍ਰਿਤਕ ਦੇ ਭਰਾ ਦਾ ਇਹ ਵੀ ਕਹਿਣਾ ਹੈ ਕਿ ਇਦੋਹਾਂ ਨੇ ਹਸਪਤਾਲ ਲੈ ਜਾਣ ਤੋਂ ਪਹਿਲਾ ਹੀ ਆਪਣਾ ਦਮ ਤੋੜ ਦਿੱਤਾ ਸੀ। ਉੱਧਰ ਹੀ ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਨ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੋੜੇ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਫਿਲਹਾਲ ਦੋਹਾਂ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਪਰਿਵਾਰ ਜੋੜੇ ਦੁਆਰਾ ਚੁੱਕੇ ਗਏ ਇਸ ਕਦਮ ਤੋਂ ਬਾਅਦ ਸਦਮੇ ਵਿੱਚ ਹੈ.ਪਰ ਉਹਨਾਂ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚਲ ਸਕੇਗਾ।

Leave a Reply

Your email address will not be published. Required fields are marked *