ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਦੀ ਅਗੁਵਾਈ ਚ ਪੰਜਾਬ ਕੈਬਨਿਟ ਮੀਟਿੰਗ ਹੋਈ। ਇਸ ਦੌਰਾਨ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ 5178 ਅਧਿਆਪਕਾਂ ਨੂੰ ਰੈਗੁਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਕੈਬਨਿਟ ਨੇ 650 ਨਰਸਾਂ ਨੂੰ ਵੀ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਨੇ ਫੁਲ ਸਕੇਲ ਤੇ ਰੈਗੁਲਰ ਕਰਨ ਦੀ ਮਨਜੂਰੀ ਕੀਤੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਵੈਟਰਨਰੀ ਫਾਰਮਾਸਿਸਟ ਤੇ ਸਫਾਈ ਸੇਵਕਾਂ ਦਾ ਵੇਤਨ 10000 ਰੁਪਏ ਵਧਾ ਕੇ ਸੌਗਾਤ ਦਿੱਤੀ ਹੈ। ਇਹਨਾਂ ਤੋਂ ਇਲਾਵਾ ਸਫਾਈ ਸੇਵਕਾਂ ਦੀ ਆਮਦਨ 4500 ਰੁਪਏ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਸਰਕਾਰੀ ਮੁਲਾਜ਼ਮਾ ਨੂੰ ਮਹਾਰਾਸ਼ਟਰ ਸਰਕਾਰ ਦੀ ਲੀਕ ਤੇ ਲੈਂਡ ਰਿਜ਼ਰਵ ਪ੍ਰਾਇਜ਼ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਇੱਟ ਭੱਠਿਆਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਤਾਂ ਦੇ ਨਾਲ 30 ਸਿਤੰਬਰ 2019 ਤੱਕ ਇੱਟ ਭੱਠੇ ਸ਼ੁਰੂ ਹੋਣਗੇ

