ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਡੀ ਦਾ ਨੀਂਹ ਪੱਥਰ ਰੱਖਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ਾਹਪੁਰ ਕੰਡੀ ਡੈਮ ਦਾ ਪ੍ਰੋਜੈਕਟ 2700 ਕਰੋੜ ਦੀ ਲਾਗਤ ਦੇ ਨਾਲ ਪੂਰਾ ਕੀਤਾ ਜਾਵੇਗਾ।
ਇਹ ਪ੍ਰੋਜੈਕਟ ਕਰੀਬ 3 ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਕਿਹਾ ਕਿ 5 ਹਜ਼ਾਰ ਹੈਕਟੇਅਰ ਜ਼ਮੀਨ ਦੀ ਸਿੰਜਾਈ ਹੋਵੇਗੀ। ਫਿਲਹਾਲ ਇਸ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ।


