ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ ਚ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਮਿਲਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਭਿੰਡਰ ਕਲਾਂ ਦੇ ਤਲਾਬ ਚੋਂ ਲਾਸ਼ਾਂ ਮਿਲੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਤਲਾਬ ਚੋਂ ਲਾਸ਼ਾ ਦੇ ਨਾਲ ਨਾਲ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਦੋਵੇ ਹੀ 3 ਮਾਰਚ ਨੂੰ ਲਾਪਤਾ ਹੋ ਗਏ ਸੀ। ਦੋਵੇ ਫੌਜੀ ਜਵਾਨ ਸੁਰਜੀਤ ਸਿੰਘ ਤੇ ਹਰਪ੍ਰੀਤ ਸਿੰਘ ਸਿੱਖ ਰੈਜੀਮੈਂਟ ਦੇ ਜਵਾਨ ਸਨ।



