ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਚ ਇੱਕ ਪਿਤਾ ਨੇ ਆਪਣੀ ਧੀ ਦੇ ਹੱਕ ਲਈ ਮੋਰਚਾ ਖੋਲ੍ਹਦਿਆਂ ਪ੍ਰਾਈਵੇਟ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਪਿਤਾ ਦਾ ਇਲਜ਼ਾਮ ਹੈ ਕਿ ਫਰੀਦਕੋਟ ਦੇ ਕਾਨਵੈਂਟ ਸਕੂਲ ਦੇ ਪ੍ਰਬੰਧਕ ਉਸ ਦੀ ਬੇਟੀ ਦਾ ਨਤੀਜਾ ਨਹੀਂ ਦੇ ਰਹੇ ਜਿਸ ਕਰਕੇ ਉਨ੍ਹਾਂ ਦੀ ਬੱਚੀ ਮਾਨਸਿਕ ਤਣਾਓ ਵਿੱਚੋਂ ਗੁਜ਼ਰ ਰਹੀ ਹੈ |
ਇਸ ਦੇ ਵਿਰੋਧ ਵਿੱਚ ਦੋਵੇਂ ਪਿਉ-ਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਧਰਨੇ ’ਤੇ ਬੈਠ ਗਏ | ਉਨ੍ਹਾਂ ਬੱਚਿਆ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ |
Watch Video
