ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਸੰਬੰਧੀ ਗੁਪਤ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਹਨਾਂ ਨੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਹਾਸਿਲ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਨੇ 5 ਬੈਂਕ ਡਕੈਤੀਆਂ ਚ ਕਰੀਬ 60 ਲੱਖ ਰੁਪਏ ਦੀ ਲੁੱਟ ਕੀਤੀ ਸੀ।
ਇਸ ਤੋਂ ਉਹਨਾਂ ਦਾ ਗੈਂਗ ਕਰੀਬ 6 ਲੋਕਾਂ ਦਾ ਹੈ। ਜਿਹਨਾਂ ਵਿੱਚੋ ਪੁਲਿਸ ਨੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਨਾਲ ਉਹਨਾਂ ਕੋਲੋ 2 ਲੱਖ 36000 ਹਜਾਰ ਰੁਪਏ, ਇੱਕ ਗੱਡੀ,2 ਪਿਸਟਲ 32 ਬੋਰ, 4 ਮੈਗਜੀਨ ਵੀ ਬਰਾਮਦ ਕੀਤੇ ਹਨ। ਖੈਰ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀਆਂ ਫਰਾਰ ਗੈਂਗਸਟਰਾਂ ਦੀ ਭਾਲ ਕੀਤੀ ਜਾ ਰਹੀ ਹੈ।

