ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਿਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੂੰ ਪਦਮ ਭੂਸ਼ਣ ਨਾਲ ਸਨਮਾਨਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਦਸ ਦਈਏ ਕਿ ਨਵੀਂ ਦਿੱਲੀ ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਇਹ ਐਵਾਰਡ ਦਿੱਤੇ ਗਏ ਹਨ।  ਮਿਲੀ ਜਾਣਕਾਰੀ ਦੇ ਅਨੁਸਾਰ ਡਾ. ਢਿੱਲੋਂ ਨੂੰ ਖੇਤੀ ਵਿਗਿਆਨ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਇਹ ਸਨਮਾਨ ਦਿੱਤਾ ਗਿਆ ਹੈ।

Sukhdev Singh Dhindsa

ਦਸ ਦਈਏ ਕਿ ਮੱਕੀ ਦੀਆਂ ਉੱਤਮ ਕਿਸਮਾਂ ਵਿਕਸਤ ਕਰਨ ਵਿੱਚ ਜ਼ਿਕਰਯੋਗ ਭੂਮਿਕਾ ਨਿਭਾਈ ਜਿਸ ਤੋਂ ਬਾਅਦ ਉਹਨਾਂ ਨੂੰ ਇਹ ਸਨਮਾਨ ਦਿੱਤਾ ਗਿਆ।  ਦੇਸ਼ ਦੇ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹਾਸਲ ਕਰਨ ‘ਤੇ ਢੀਂਡਸਾ ਨੇ ਖੁਸ਼ੀ ਜਾਹਿਰ ਕੀਤੀ। ਰਾਸ਼ਟਰਪਤੀ ਨੇ ਅੱਜ 112 ਪਦਮ ਪੁਰਸਕਾਰਾਂ ਵਿੱਚ ਸਿਰਫ 56 ਨੂੰ ਹੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਦੇਸ਼ ਦੇ ਕਈ ਖਿਡਾਰੀਆਂ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ ਗਿਆ।

Leave a Reply

Your email address will not be published. Required fields are marked *