ਕਰਤਾਰਪੁਰ ਲਾਂਘੇ ਨੂੰ ਲੈਕੇ ਭਾਰਤ-ਪਾਕਿਸਤਾਨ ਵਿਚਾਲੇ ਬੈਠਕ ਸ਼ੁਰੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਦੇ ਨਾਲ ਜੁੜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਦੇ ਨਾਲ ਜੁੜੇ ਕਰਤਾਰਪੁਰ ਕੋਰੀਡੋਰ ਕਿਸੀ ਸ਼ਾਂਤੀ  ਦੇ ਸੰਦੇਸ਼ ਤੋਂ ਘੱਟ ਨਹੀਂ ਹੈ। ਦਸ ਦਈਏ ਕਿ ਕਰਤਾਰਪੁਰ ਲਾਂਘੇ ਤੇ ਭਾਰਤ-ਪਾਕਿਸਤਾਨ ਵਿਚਾਲੇ ਅਹਿਮ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਦੇ ਲਈ ਵਾਹਗਾ ਅਟਾਰੀ ਸਰਹੱਦ ਤੇ ਭਾਰਤੀ ਵਫਦ ਪਹੁੰਚ ਚੁੱਕਿਆ ਹੈ।

kartarpur corridor

ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਅਦ ਹੈਦਰ ਵੀ ਵਾਹਗਾ ਅਟਾਰੀ ਸਰਹੱਦ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਹੋ ਸਕਦੇ ਹਨ ਨਾਲ ਹੀ ਲਾਂਘੇ ਜਰਿਏ ਸਿੱਖ ਸੰਗਤਾਂ ਨੂੰ ਬਿਨ੍ਹਾਂ ਵੀਜ਼ਾ ਆਵਾਜਾਈ ਦੀ ਸਹੂਲਤ ਸਬੰਧੀ ਸਮਝੌਤੇ ਤੇ ਚਰਚਾ ਵੀ ਸੰਭਵ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *