ਲੁਧਿਆਣਾ ਗੈਂਗਰੇਪ ਮਾਮਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਦਿਲ ਕੰਬਾਉ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਇਸੇਵਾਲ ਦਾ ਮਾਮਲੇ ਚ ਹਾਲੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਗਿਆ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਇਸੇਵਾਲ ਦਾ ਮਾਮਲੇ ਚ ਹਾਲੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ 12 ਸਾਲਾਂ ਦੀ ਲੜਕੀ ਦੇ ਨਾਲ ਸਾਮੂਹਿਕ ਬਲਾਤਕਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਖੇਡ ਰਹੀ ਸੀ ਜਿਸ ਤੋਂ ਬਾਅਦ ਲੜਕੀ ਨੂੰ ਕੁਝ ਨੌਜਵਾਨ ਅਗਵਾ ਕਰਕੇ ਲੈ ਗਏ ਤੇ ਆਪਣੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ।

rape-case

ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਕਰੀਬ 11 ਵਜੇ ਬੱਚੀ ਆਪਣੇ ਘਰ ਆਈ ਤੇ ਉਸਦੇ ਨਾਲ ਹੋਈ ਹਰਕਤ ਨੂੰ ਆਪਣੇ ਘਰ ਦੇ ਲੋਕਾਂ ਨੂੰ ਦੱਸਿਆ। ਇਸ ਤੋਂ ਬਾਅਦ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਗਈ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *