ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ਦੀ ਇੱਕ ਅਲਨੂਰ ਮਸਜਿਦ ਚ ਗੋਲੀਬਾਰੀ ਹੋਈ | ਇਸ ਗੋਲੀਬਾਰੀ ਵਿਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ | ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ |
ਜਿਸ ਸਮੇਂ ਇਹ ਹਾਦਸਾ ਵਾਪਿਰਆ ਬੰਗਲਾਦੇਸ਼ੀ ਕ੍ਰਿਕਟ ਟੀਮ ਵੀ ਉੱਥੇ ਮੌਜੂਦ ਸੀ। ਮਸਜਿਦ ਵਿਚ ਸਰਗਰਮ ਬੰਦੂਕਧਾਰੀ ਦੀ ਜਾਣਕਾਰੀ ਮਿਲਦੇ ਸਾਰ ਹੀ ਖਿਡਾਰੀ ਬਾਕੀ ਲੋਕਾਂ ਨਾਲ ਮਸਜਿਦ ਚੋਂ ਸਹੀ ਸਲਾਮਤ ਬਾਹਰ ਨਿਕਲ ਆਏ।
ਸਾਰਿਆਂ ਨੂੰ ਪਾਰਕ ਨੇੜੇ ਰਸਤੇ ਤੋਂ ਵਾਪਸ ਓਵਲ ਮੈਦਾਨ ਵੱਲ ਲਿਜਾਇਆ ਗਿਆ | ਇਸ ਘਟਨਾ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਟੀਮ ਦੇ ਇਕ ਖਿਡਾਰੀ ਮੁਹੰਮਦ ਇਸਲਾਮ ਨੇ ਟਵੀਟ ਕੀਤਾ ਹੈ | ਇਸਲਾਮ ਨੇ ਲਿਖਿਆ,”ਬੰਗਲਾਦੇਸ਼ ਦੀ ਟੀਮ ਹੇਗਲੇ ਪਾਰਕ ਨੇੜੇ ਮਸਜਿਦ ਤੋਂ ਬਾਹਰ ਨਿਕਲ ਆਈ, ਜਿੱਥੇ ਸਰਗਰਮ ਬੰਦੂਕਧਾਰੀ ਮੌਜੂਦ ਸੀ।
Watch Video
https://youtu.be/Ux-lhWJur8s


