ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ | ਜਸਟਿਸ ਐੱਸ.ਏ. ਬੋਬਡੇ ਤੇ ਜਸਟਿਸ ਅਬਦੁਲ ਨਜੀਰ ਦੀ ਬੈਂਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ |
ਦਰਅਸਲ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

