ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਨੂੰ ਜਾਰੀ ਕਰ ਦਿੱਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਚ ਅਸਮ, ਮੇਘਾਲਿਆ, ਸਿੱਕਮ ਤੇ ਤੇਲੰਗਾਨਾ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਸ਼ ਸੂਚੀ ਵਿੱਚ ਇਕ ਯੂਪੀ ਉਮੀਦਵਾਰ ਦਾ ਵੀ ਐਲਾਨ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਹੁਣ ਤੱਕ 54 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

