ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਥਾਂ-ਥਾਂ ਤੇ ਨਾਕੇ ਲਗਾਏ ਗਏ ਹੋਏ ਹਨ।। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਨਾਕੇਬੰਦੀ ਦੌਰਾਨ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਨਾਕਿਆਂ ਤੋਂ ਢਾਈ-ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਦੀ ਅੰਤਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 25 ਕਰੋੜ ਹੈ। ਫਿਲਹਾਲ ਪੁਲਿਸ ਨੇ ਹੈਰੋਇਨ ਤਸਕਰਾਂ ਨੂੰ ਵੀ ਕਾਬੂ ਕਰ ਲਿਆ ਹੈ। ਨਾਲ ਹੀ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


