ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਅਤੀ ਸੁਰੱਖਿਅਤ ਜੇਲ੍ਹ ਦੇ ਬਾਹਰ ਧਰਨਾ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪੰਜ ਮੈਂਬਰੀ ਕਮੇਟੀ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਦਿੱਤਾ ਜਾ ਰਿਹਾ ਹੈ।





