ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਡੇਰਾ ਬਾਬਾ ਨਾਨਕ ਚ ਕਰਤਾਰਪੁਰ ਲਾਂਘੇ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।
ਦਸ ਦਈਏ ਕਿ ਇਸ ਸੰਬੰਧੀ ਕਿਸਾਨਾਂ ਨੇ ਜਮੀਨ ਵੀ ਦੇ ਦਿੱਤੀ ਹੈ। ਕਿਸਾਨਾਂ ਵੱਲੋਂ ਜਮੀਨ ਦਿੱਤੇ ਜਾਣ ਤੋਂ ਬਾਅਦ ਫਸਲਾਂ ਨੂੰ ਕੱਟ ਕੇ ਖੁਦਾਈ ਦਾ ਕੰਮ ਸ਼ੁਰੂ ਹੋ ਗਿਆ ਹੈ।
ਦੱਸਣਯੋਗ ਗੱਲ ਹੈ ਕਿ ਭਲਕੇ 19 ਮਾਰਚ ਨੂੰ ਭਾਰਤ ਤੇ ਪਾਕਿਸਤਾਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ। ਇਹ ਮੀਟਿੰਗ ਡੇਰਾ ਬਾਬਾ ਨਾਨਕ ਵਿੱਚ ਮੀਟਿੰਗ ਹੋਵੇਗੀ।

