ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸਦੇ ਚੱਲਦੇ ਪੁਲਿਸ ਇਹਨਾਂ ਤੇ ਸ਼ਿਕੰਜਾ ਕੱਸਣਾ ਵੀ ਸ਼ੁਰੂ ਹੋ ਗਈ ਹੈ। ਦਸ ਦਈਏ ਕਿ ਪੁਲਿਸ ਨੇ ਬਦਨਾਮ ਕੋਬਰਾ ਗੈਂਗ ਦੇ ਮੁਖੀ ਗੈਂਗਸਟਰ ਇਕਬਾਲ ਸਿੰਘ ਅਫ਼ਰੀਦੀ ਨੂੰ ਕੰਬਜੇ ਚ ਲੈ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਜਲੰਧਰ ਪੁਲਿਸ ਦੇ ਨਾਲ ਇਕ ਸਾਂਝੇ ਆਪਰੇਸ਼ਨ ਦੌਰਾਨ ਇਹਨਾਂ ‘ਤੇ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕੋਬਰਾ ਗੈਂਗ ਦੇ ਮੁਖੀ ਗੈਂਗਸਟਰ ਇਕਬਾਲ ਸਿੰਘ ਅਫ਼ਰੀਦੀ ਨੂੰ ਹਥਿਆਰਾਂ ਦੇ ਨਾਲ ਹਥਿਆਰਾਂ ਦੇ ਨਾਲ ਕਾਬੂ ਕੀਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਨੇ ਖੁਲਾਸਾ ਕੀਤਾ ਹੈ ਕਿ ਉਸਤੇ ਕਰੀਬ 15 ਸਾਲਾਂ ਤੋਂ 20 ਮਾਮਲੇ ਦਰਜ ਹੋਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਉਹ ਕਾਰੋਬਾਰ ਕਰ ਰਿਹਾ ਸੀ ਉਸਦਾ ਤਰਨਤਾਰਨ ਦੇ ਤਿੰਨ ਸ਼ਰਾਬ ਠੇਕੇਦਾਰਾਂ ਦੇ ਨਾਲ ਹਿੱਸੇਦਾਰੀ ਸੀ। ਫਿਲਹਾਲ ਪੁਲਿਸ ਨੇ ਇਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

