ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੋਲੀ ਦਾ ਤਿਉਹਾਰ ਆਉਣ ਵਾਲਾ ਹੈ ਇਸਨੂੰ ਲੈਕੇ ਚੰਡੀਗੜ੍ਹ ਪੁਲਿਸ ਕਾਫੀ ਸਰਗਰਮ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਹੋਲੀ ਦੇ ਤਿਉਹਾਰ ਮਨਾਉਂਦੇ ਹੋਏ ਜੇਕਰ ਕਿਸੇ ਨੇ ਵੀ ਕਿਸੀ ਤੇ ਆਂਡੇ ਮਾਰੇ ਤਾਂ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਇਸ ਦੌਰਾਨ ਰੇਸ ਡਰਾਈਵਿੰਗ ਅਤੇ ਛੇੜਛਾੜ ਕਰਨ ਵਾਲਿਆਂ ਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ। ਇਸ ਲਈ ਸਿਵਲ ਡਰੈੱਸ ‘ਚ ਮਹਿਲਾ ਪੁਲਸ ਕਰਮਚਾਰੀ ਨੂੰ ਤੈਨਾਤ ਕੀਤਾ ਜਾਵੇਗਾ।
ਦੱਸਣਯੋਗ ਗੱਲ ਹੈ ਕਿ ਚੰਡੀਗੜ੍ਹ ਚ ਲੋਕਾਂ ਵੱਲੋਂ ਬਹੁਤ ਹੀ ਧੂਮਧਾਮ ਨਾਲ ਹੋਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਪਰ ਇਸ ਦੌਰਾਨ ਕਈ ਤਰ੍ਹਾਂ ਦੀਆਂ ਵਾਰਦਾਤਾਂ ਵੀ ਸਾਹਮਣੇ ਆਉਂਦੀਆਂ ਹਨ। ਜਿਸ ਕਾਰਨ ਪੁਲਿਸ ਪਹਿਲਾ ਕਾਫੀ ਚੌਂਕਸ ਹੋ ਗਈ ਹੈ।

