ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਵਿਚ ਬੱਕਰੀ ਚੋਰੀ ਕਰਨ ਵਾਲੇ ਇਕ ਗਿਰੋਹ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ | ਲੋਕਾਂ ਦਾ ਦਾਅਵਾ ਹੈ ਕਿ ਫੜਿਆ ਗਿਆ ਨੌਜਵਾਨ ਕੋਈ ਹੋਰ ਨਹੀਂ, ਬਲਕਿ ਪੁਲਿਸ ਮੁਲਾਜ਼ਮ ਹੀ ਹੈ | ਜਿਸ ਦਾ ਨਾਮ ਸਰਬਜੀਤ ਸਿੰਘ ਹੈ | ਉਸ ਦੇ ਇਕ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ |
ਇਹ ਲੋਕ ਹੁਣ ਤੱਕ 5 ਬੱਕਰੀਆਂ ਚੋਰੀ ਕਰ ਚੁੱਕੇ ਹਨ | ਹੁਣ ਇਹ ਚੋਰੀ ਕਰਦੇ ਸੀਸੀਟੀਵੀ ਵਿਚ ਕੈਦ ਹੋ ਗਏ ਤੇ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਦੀ ਹੈ। ਇਹ ਪੁਲਿਸ ਦੀ ਵਰਦੀ ਵਿਚ ਹੀ ਚੋਰੀ ਕਰਦਾ ਸੀ।
Watch Video
