ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅਦਬੀ ਤੇ ਗੋਲੀਕਾਂਡ ਮਾਮਲਾ ‘ਚ ਮਨਤਾਰ ਬਰਾੜ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਨਤਾਰ ਬਰਾੜ ਦੀ ਅਗਾਉਂ ਜਮਾਨਤ ਅਰਜੀ ਨੂੰ ਖਾਰਿਜ ਕਰ ਦਿੱਤਾ ਗਿਆ ਹੈ।
ਦਸ ਦਇਏ ਕਿ ਇਸ ਸੰਬੰਧੀ ਬੀਤੇ ਕੱਲ੍ਹ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਫਰੀਦਕੋਟ ਜ਼ਿਲ੍ਹਾ ਅਦਾਲਤ ਦੇ ਜੱਜ ਹਰਪਾਲ ਸਿੰਘ ਨੇ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਜਿਸ ਤੋਂ ਬਾਅਦ ਬੇਅਦਬੀ ਗੋਲੀਕਾਂਡ ਮਾਮਲੇ ਚ ਮਨਤਾਰ ਬਰਾੜ ਨੂੰ ਵੱਡਾ ਝੱਟਕਾ ਲੱਗਿਆ ਹੈ।

