ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੂਪਨਗਰ ਵਿੱਚ ਰੋਪੜ- ਚੰਡੀਗੜ੍ਹ ਨੈਸ਼ਨਲ ਹਾਈਵੇ 205 ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਲੱਗੇ ਟੋਲ ਪਲਾਜਾ ਮੁਲਾਜ਼ਮਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਟੋਲ ਪਲਾਜਾ 17 ਮੁਲਾਜਮਾਂ ਨੂੰ ਬਿਨ੍ਹਾਂ ਕੋਈ ਨੋਟਿਸ ਦਿੱਤੇ ਨੋਕਰੀ ਤੋਂ ਕੱਢੇ ਜਾਣ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁਲਾਜ਼ਮਾ ਨੇ ਕੰਪਨੀ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ।



