ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਗੰੜਸ਼ਕਰ ਜੇਲ ਚੋਂ ਭੱਜੇ ਫੌਜੀ ਨੇ ਇਕ ਖਤਰਨਾਕ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਫੌਜੀ ਨੇ ਆਪਣੀ ਧੀ ਤੇ ਪਤਨੀ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਹਾਂ ਵਿੱਚੋਂ ਇਕ ਦੀ ਮੌਤ ਹੋ ਗਈ ਹੈ। ਇਸ ਵਾਰਦਾਤ ਦੇ ਪਿੱਛੇ ਦਾ ਕਾਰਨਾਂ ਦਾ ਪਤਾ ਨਹੀਂ ਚਲ ਪਾਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

