ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਹਰਗੋਬਿੰਦ ਨਗਰ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਦਾ ਆਪਣੀ ਪਤਨੀ ਦੇ ਨਾਲ ਝਗੜਾ ਚਲ ਰਿਹਾ ਸੀ ਜਿਸ ਤੋਂ ਬਾਅਦ ਉਸਦੀ ਪਤਨੀ ਨੇ ਪੁਲਿਸ ਚ ਉਸਦੀ ਸ਼ਿਕਾਇਤ ਦੇਕੇ ਜੇਲ੍ਹ ਭੇਜਣ ਦੀ ਧਮਕੀ ਦਿੱਤੀ ਸੀ
ਜਿਸ ਤਂ ਬਾਅਦ ਵਿਅਕਤੀ ਨੇ ਇਸ ਧਮਕੀ ਤੋਂ ਬਾਅਦ ਖੁਦਕੁਸ਼ੀ ਕਰ ਲਈ। ਦਸ ਦਈਏ ਕਿ ਬਸੰਤ ਯੂਪੀ ਦਾ ਰਹਿਣ ਵਾਲਾ ਹੈ ਤੇ ਉਸਦੇ ਦੋ ਬੱਚੇ ਵੀ ਹਨ। ਪਿਛਲੇ ਕਾਫੀ ਦਿਨਾਂ ਤੋਂ ਪਤੀ ਪਤਨੀ ਵਿਚਾਲੇ ਝਗੜਾ ਹੋ ਰਿਹਾ ਸੀ ਜਿਸ ਕਾਰਨ ਉਸਦੀ ਪਤਨੀ ਨੇ ਪੁਲਿਸ ਦੀ ਧਮਕੀ ਦਿੱਤੀ ਜਿਸ ਤੋਂ ਬਾਅਦ ਉਸਨੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

