ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨੇ ਦੇ ਪਿੰਡ ਸੇਹ ਚ ਚੋਣਾਂਵੀ ਰੰਜਿਸ਼ ਦੇ ਚੱਲਦਿਆਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਣਾਂਵੀ ਰੰਜਿਸ਼ ਦੇ ਚੱਲਦੇ ਕਰੀਬ 25 ਨੌਜਵਾਨਾਂ ਨੇ ਅਕਾਲੀ ਸਰਪੰਚ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਸਿਰ, ਮੱਥੇ ਤੇ 20 ਤੋਂ ਜਿਆਦਾ ਵਾਰ ਦੇ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

