ਕੈਪਟਨ ਦੇ ਸ਼ਾਹੀ ਸ਼ਹਿਰ ‘ਚ ਕੁੱਤਿਆ ਤੋਂ ਰਹੋ ਸਾਵਧਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਕੁੱਤਿਆਂ ਦੀ ਦਹਿਸ਼ਤ ਦਿਨੋਂ ਦਿਨ ਵਧਦੀ ਜਾ ਰਹੀ ਹੈ ਆਲਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਕੁੱਤਿਆਂ ਦੀ ਦਹਿਸ਼ਤ ਦਿਨੋਂ ਦਿਨ ਵਧਦੀ ਜਾ ਰਹੀ ਹੈ ਆਲਮ ਇਹ ਬਣ ਗਿਆ ਹੈ ਕਿ ਹੁਣ ਹਰ ਕੋਈ ਆਪਣੇ ਘਰਾਂ ਦੇ ਬਾਹਰ ਕੁਤਿਆਂ ਤੋਂ ਸਾਵਧਾਨ ਦੇ ਪੋਸਟਰ ਲਗਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਚੋਂ ਅਵਾਰਾ ਕੁੱਤਿਆਂ ਦੇ ਕੱਟਣ ਦੇ ਕਈ ਮਾਮਲਾ ਸਾਹਮਣੇ ਆਏ ਹਨ ਪਰ ਪ੍ਰਸ਼ਾਸਨ ਦੁਆਰਾ ਇਹਨਾਂ ਦੇ ਸ਼ਿਕੰਜਾ ਕੱਸਣ ਤੇ ਨਾਕਾਮੀ ਹੀ ਹੱਥ ਲੱਗੀ ਹੈ।

 Stray dogs  Stray dogs  ਮਿਲੀ ਜਾਣਕਾਰੀ ਦੇ ਅਨੁਸਾਰ ਇਕ ਨੌਜਵਾਨ ਨੂੰ ਕੁਝ ਦਿਨ ਪਹਿਲਾ ਹੀ ਅਵਾਰਾ ਕੁੱਤਿਆ ਨੇ ਆਪਣਾ ਸ਼ਿਕਾਰ ਬਣਾਇਆ ਜਿਸ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਡਰ ਦਾ ਮਾਹੌਲ ਬਣ ਗਿਆ ਹੈ।

 Stray dogs

 Stray dogs

ਉੱਥੇ ਹੀ ਇਸ ਮਾਮਲੇ ਤੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਹੁਣ ਘਰ ਤੋਂ ਬਾਹਰ ਨਿਕਲਦੇ ਹੋਏ ਡਰਦੇ ਹਨ ਨਾਲ ਹੀ ਉਹਨਾਂ ਨੇ ਆਪਣੇ ਘਰ ਤੋਂ ਬਾਹਰ ਅਵਾਰਾ ਕੁੱਤਿਆਂ ਤੋਂ ਸਾਵਧਾਨ ਰਹਿਣ ਦੇ ਪੋਸਟਰ ਵੀ ਲਗਾਏ ਹਨ। ਇਹਨਾਂ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਇਹਨਾਂ ਅਵਾਰਾ ਕੁੱਤਿਆ ਨੂੰ ਲੈਕੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕਰ ਰਹੀ ਹੈ ਜਿਸ ਕਾਰਨ ਉਹਨਾਂ ਦਾ ਹਾਲ ਇਸ ਤਰ੍ਹਾਂ ਦਾ ਬਣ ਗਿਆ ਹੈ ਕਿ ਉਹ ਲੋਕਾਂ ਨੂੰ ਸਾਵਧਾਨ ਕਰ ਰਹੇ ਹਨ।

 

Leave a Reply

Your email address will not be published. Required fields are marked *