ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਚੋਣ ਮੈਨੀਫੈਸਟੋ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੋਣ ਮੈਨੀਫੈਸਟੋ ਕਾਨੂੰਨੀ ਦਸਤਾਵੇਜ਼ ਬਣ ਕੇ ਰਹਿ ਗਏ ਹਨ। ਨਾਲ ਹੀ ਉਹਨਾਂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਹੁੰ ਚੁੱਕੀ ਸੀ ਪਰ ਉਹਨਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਏਮਜ਼ ਨੂੰ ਲੈਕੇ ਵੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਿਆ। ਉੱਥੇ ਹੀ ਦੂਜੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾਂ ਤੇ ਬਠਿੰਡਾ ਚ ਬਣੇ ਏਮਜ਼ ਹਸਪਤਾਲ ਦੇ ਕੰਮ ‘ਚ ਰੁਕਾਵਟ ਪੈਦਾ ਕਰਨ ਦੇ ਇਲਜਾਮ ਲਗਾਏ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਏਮਜ਼ ਦੇ ਨਿਰਮਾਣ ਨਾਲ ਇੱਥੇ ਦੇ ਲੋਕਾਂ ਨੂੰ ਰੁਜਗਾਰ ਮਿਲੇਗਾ। ਪਰ ਕਾਂਗਰਸ ਸਰਕਾਰ ਇਸ ਹਸਪਤਾਲ ਦੇ ਕੰਮਾਂ ਵਿੱਚ ਰੁਕਾਵਟ ਪੈਦਾ ਕਰ ਪੰਜਾਬ ਦੇ ਲੋਕਾਂ ਦੇ ਨਾਲ ਧੋਖਾ ਕਰ ਰਹੇ ਹਨ।

