ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਾਹਕੋਟ ਦੇ ਨਾਲ ਲੱਗਦੇ ਪਿੰਡ ਕਨਿਆ ਵਿੱਚ ਇਕ ਔਰਤ ਵੱਲੋਂ ਖੁਦਕੁਸੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਮਹਿਲਾ ਦਿਮਾਗੀ ਤੌਰ ਤੇ ਪਰੇਸ਼ਾਨ ਸੀ।
ਜਿਸ ਕਾਰਨ ਉਸਨੇ ਪੱਖੇ ਨਾਲ ਫ਼ਾਹਾ ਲਗਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।

