ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇਜਿੰਦਰ ਪਾਲ ਸਿੰਘ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਸੀਨੀਅਰ ਨੇਤਾ ਤੇਜਿੰਦਰ ਪਾਲ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਇਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਬਹੁਤ ਹੀ ਵੱਡਾ ਹੁਲਾਰਾ ਮਿਲਿਆ ਹੈ।
ਉੱਥੇ ਹੀ ਦੂਜੇ ਪਾਸੇ ਉਹਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨਾਲ ਪਾਰਟੀ ਨੂੰ ਹੋਰ ਵੀ ਜਿਆਦਾ ਮਜਬੂਤੀ ਮਿਲੇਗੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਤੇਜਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਅਕਾਲੀ ਦਲ ਵਿੱਚ ਉਹ ਘੁਟੀਆ ਮਹਿਸੂਸ ਕਰਦੇ ਸੀ।

