ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣੇ ਸ਼ਿਕੰਜਾ ਕਸ ਰਹੀ ਹੈ। ਇਸਦੇ ਚੱਲਦੇ ਪੰਜਾਬ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਲੁਧਿਆਣਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋਈ। ਇਸ ਦੌਰਾਨ ਪੁਲਿਸ ਨੇ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਤੇ ਗੈਂਗਸਟਰ ਦੀ ਫਾਈਰਿੰਗ ਦੌਰਾਨ ਗੈਂਗਸਟਰ ਲਾਲੀ ਚੀਮਾ ਦੇ ਪੈਰ ਤੇ ਗੋਲੀ ਲੱਗ ਗਈ
ਜਿਸ ਕਾਰਨ ਉਹ ਜਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਆਪਣੇ ਸ਼ਿਕੰਜੇ ਤੇ ਕਰ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਰੋਰ ਗੈਂਗਸਟਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਲਾਲੀ ਚੀਮਾ ਤੇ ਕੁਲਦੀਪ ਕਾਕਾ ਨਾਮ ਦੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਨੋ ਗੈਂਗਸਟਰਾਂ ਕੋਲੋਂ ਪੁਲਿਸ ਨੇ ਨਾਜਾਇਜ਼ ਹਥਿਆਰਾਂ ਨੂੰ ਵੀ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਾਲੀ ਚੀਮਾ ਹੈਰੀ ਚੀਮਾ ਦਾ ਭਰਾ ਹੈ। ਫਿਲਹਾਲ ਪੁਲਿਸ ਨੇ ਗੈਗਸਟਰਾਂ ਨੂੰ ਕਾਬੂ ਵਿੱਚ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

