ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਮੇਨ ਬਾਜ਼ਾਰ ਚ ਰੈਡੀਮੇਡ ਗਾਰਮੈਂਟਸ ਦੀਆਂ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰੈਡੀਮੇਡ ਗਾਰਮੈਂਟਸ ਦੀਆਂ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਹਨੀ ਭਿਆਨਕ ਅੱਗ ਸ਼ਾਰਟ ਸਰਕਿਟ ਦੇ ਕਾਰਨ ਲੱਗੀ ਸੀ। ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਉਸਨੇ ਸਾਰਿਆਂ ਦੁਕਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮੱਸ਼ਕਤ ਤੋਂ ਬਾਅਦ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


