ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਗੁਰਦਾਸਪੁਰ ਤਿਬੜੀ ਮਿਲਟਰੀ ਕੈਂਟ ‘ਚ ਦੋ ਸ਼ੱਕੀ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਦੋ ਨੌਜਵਾਨਾਂ ਨੂੰ ਕਾਬੂ ਵਿੱਚ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇ ਪਾਕਿਸਤਾਨ ਨੂੰ ਫੌਜ ਗਤੀਵਿਧੀਆਂ ਦੀ ਜਾਣਕਾਰੀ ਦਿੰਦੇ ਸੀ।
ਉਹਨਾਂ ਨੇ ਆਪਣੀ ਆਈਸਕ੍ਰੀਮ ਰੇਹੜੀ ਦੇ ਅੰਦਰ ਸੀਸੀਟੀਵੀ ਕੈਮਰੇ ਲਗਾ ਰੱਖੇ ਸੀ। ਪੁਲਿਸ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਦੀ ਪਹਿਚਾਣ ਅਮਨ ਕੁਮਾਰ ਤੇ ਅੰਮ੍ਰਿਤ ਸਿੰਘ ਦੇ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

