ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ। ਪੀਐੱਮ ਮੋਦੀ ਨੇ ਦੱਸਿਆ ਕਿ ਭਾਰਤ ਨੇ ਮਿਸ਼ਨ ਸ਼ਕਤੀ ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਨਾਲ ਹੀ ਉਹਨਾਂ ਨੇ ਦੱਸਿਆ ਕਿ ਭਾਰਤ ਨੇ Leo ਲਾਇਵ ਸੈਟੇਲਾਇਟ ਨੂੰ ਮਾਰ ਸੁੱਟਿਆ ਹੈ। ਜਿਸ ਤੋਂ ਬਾਅਦ ਭਾਰਤ ਦੇਸ਼ ਰੂਸ,ਅਮਰੀਕਾ ਤੇ ਚੀਨ ਤੋਂ ਬਾਅਦ ਅਜਿਹਾ ਦੇਸ਼ ਬਣ ਗਿਆ ਹੈ ਜਿਸਨੂੰ ਇਹ ਮੁਕਾਮ ਹਾਸਿਲ ਹੋਇਆ ਹੈ। ਇਸ ਨੂੰ ਕਰੀਬਵ 3 ਮਿੰਟਾਂ ਵਿੱਚ ਪੂਰਾ ਕਰ ਦਿੱਤਾ ਗਿਆ।

ਜਿਸ ਤੇ ਮੋਦੀ ਨੇ ਦੇਸ਼ਵਾਸਿਆਂ ਨੂੰ ਵਧਾਈ ਵੀ ਦਿੱਤੀ। ਉੱਥੇ ਹੀ ਦੂਜੇ ਪਾਸੇ ਇਸ ਤੇ ਕਾਂਗਰਸ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਮਿਸ਼ਨ ਤੇ ਕਾਂਗਰਸ ਨੇ ISRO ਨੂੰ ਵਧਾਈ ਦਿੱਤੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਅੰਤਰਿਕਸ਼ ਪ੍ਰੋਗਰਾਮ ਨੂੰ ਸਾਲ 1961 ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਵੱਲੋਂ ਸਥਾਪਤ ਕੀਤਾ ਗਿਆ ਸੀ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਪੁਲਾੜ ਖੋਜ ਸੰਸਥਾ (Indian space research organization) ਨੂੰ Smt. Indira Gandhi ਦੇ ਸਮੇਂ ਬਣਾਇਆ ਗਿਆ ਸੀ। ਜਿਸ ਦੇ ਕਾਰਨ ਹੀ ਇਹ ਮਾਣ ਮਹਿਸੂਸ ਹੋਇਆ ਹੈ। ਦੱਸਣਯੋਗ ਗੱਲ ਹੈ ਕਿ ਭਾਰਤ ਇਸ ਮਿਸ਼ਨ ਤੋਂ ਬਾਅਦ ਚੋਥਾ ਦੇਸ਼ ਬਣ ਗਿਆ ਹੈ। ਜਿਸਨੇ ਇਸ ਮਿਸ਼ਨ ਨੂੰ ਪੂਰਾ ਕੀਤਾ ਹੈ।

