ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ-ਜਲੰਧਰ ਕੌਮੀ ਮਾਰਗ ਦੇ ਪਿੰਡ ਨੀਰਥਲ ਨੇੜੇ ਇਕ ਦਿਲ ਕੰਬਾਉ ਸੜ੍ਹਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਇਕ ਕਾਰ ਅਤੇ ਟਰੱਕ ਵਿਚਾਲੇ ਆਪਸ ਵਿੱਚ ਟੱਕਰ ਹੋ ਗਈ। ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਇਕ ਲੜਕੀ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ 9 ਲੋਕ ਸਵਾਰ ਸੀ ਤੇ ਸਾਰੇ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸੀ ਪਰ ਅਚਾਨਕ ਰਸਤੇ ਵਿੱਚ ਕਾਰ ਟੱਰਕ ਦੀ ਚਪੇਟ ਵਿੱਚ ਆ ਗਈ ਜਿਸ ਕਾਰਨ ਪਰਿਵਾਰ ਦੀ ਇਕ ਬੱਚੀ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜਖਮੀ ਹੋ ਗਏ।
ਉੱਥੇ ਹੀ ਇਸ ਮਾਮਲੇ ਤੇ ਟੱਰਕ ਚਾਲਕ ਮੌਕੇ ਤੇ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਟੱਰਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


