ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਹਲਕਾ ਮਲੋਟ ਦੇ ਪਿੰਡ ‘ਚ ਪਿਛਲੇ ਕਾਫੀ ਦਿਨਾਂ ਤੋਂ ਲੋਕਾਂ ਦੇ ਘਰਾਂ ਚ ਲੱਗੇ ਅਕਾਲੀ ਦਲ ਦੇ ਝੰਡਿਆਂ ਨੂੰ ਉਤਰਵਾਇਆ ਜਾ ਰਿਹਾ ਹੈ। ਇਸ ਮਾਮਲੇ ਤੇ ਲੋਕਾਂ ਦਾ ਕਹਿਣਾ ਹੈ ਕਿ ਉਹ ਅਕਾਲੀ ਦਲ ਪਾਰਟੀ ਦੇ ਨਾਲ ਜੁੜੇ ਹੋਏ ਹਨ ਤੇ ਉਹਨਾਂ ਨੇ ਆਪਣੇ ਘਰਾਂ ਤੇ ਅਕਾਲੀ ਦਲ ਦੇ ਝੰਡੇ ਲਗਾਏ ਹਨ
ਪਰ ਪੁਲਿਸ ਵੱਲੋਂ ਕਾਫੀ ਦਿਨਾਂ ਤੋਂ ਜਬਰੀ ਝੰਡੇ ਉਤਰਵਾਏ ਜਾ ਰਹੇ ਹਨ। ਨਾਲ ਹੀ ਇਸ ਮਾਮਲੇ ਤੇ ਸਾਬਕਾ ਵਿਧਾਇਕ ਨੇ ਕਾਂਗਰਸ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਹ ਪੁਲਿਸ ਦੀ ਮਦਦ ਨਾਲ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੇ ਹਨ। ਉੱਥੇ ਹੀ ਇਸ ਮਾਮਲੇ ਤੇ ਉਪ ਮੰਡਲ ਮਜਿਸਟ੍ਰੇਟ ਨੇ ਜਾਂਚ ਕਰਨ ਦੀ ਗੱਲ ਆਖੀ ਹੈ।

