ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਕਿਸਾਨ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਕਾਰਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਗਈ ਕਰਜ ਮੁਆਫੀ ਸਕੀਮ ਤੇ ਪਾਣੀ ਫਿਰ ਰਿਹਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਦਸ ਦਈਏ ਕਿ ਹੁਸ਼ਿਆਰਪੁਰ ‘ਚ ਕਿਸਾਨ ਨੇ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ। ਜਿਸ ਕਾਰਨ ਕਿਸਾਨ ਦੇ ਘਰ ਚ ਸੋਗ ਫੈਲ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਤੇ ਲਗਭਗ 6 ਲੱਖ ਦਾ ਕਰਜਾ ਸੀ ਜਿਸ ਕਾਰਨ ਉਸਨੇ ਟਰੇਨ ਦੇ ਥੱਲੇ ਆ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਲਈ।

