ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਕੋਦਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਮਾਂ ਪੁੱਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਲੋਕਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਤੇਜ ਰਫਤਾਰ ਕਾਰ ਨੂੰ ਰੋਕਾਇਆ ਗਿਆ ਇਸ ਤੋਂ ਬਾਅਦ ਜਦੋ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਚੋਂ ਹੈਰੋਇਨ ਬਰਾਮਦ ਕੀਤੀ ਜਿਸਦੀ ਅੰਤਰਾਸ਼ਟਰੀ ਬਾਜਾਰ ਵਿੱਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਜਿਹਨਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ ਉਹ ਮਾਂ ਪੱਤ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

