ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਦੇ ਖਰੜ ਚ ਇਕ ਨੌਜਵਾਨ ਵੱਲੋਂ ਮਹਿਲਾ ਤੇ ਫਾਇਰਿੰਗ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਸਿਹਤ ਵਿਭਾਗ ਵਿੱਚ ਤਾਇਨਾਤ ਮਹਿਲਾ ਅਧਿਕਾਰੀ ਨੂੰ ਗੋਲੀ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਨੇ ਖੁਦ ਨੂੰ ਵੀ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਦਸ ਦਈਏ ਕਿ ਮਹਿਲਾ ਦੀ ਪਹਿਚਾਣ ਨੇਹਾ ਸੂਰੀ ਦੇ ਰੂਪ ਚ ਹੋਈ ਹੈ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

