ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਐਥਨੀ ਨਾਮ ਦੇ ਪਾਦਰੀ ਦੇ ਘਰ ਪੁਲਿਸ ਵਲੋਂ ਰੇਡ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਛਾਪੇਮਾਰੀ ਦੌਰਾਨ 62 ਲੱਖ 30 ਹਜ਼ਾਰ ਦੀ ਰਾਸੀ ਬਰਾਮਦ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਚ ਇਕ ਔਰਤ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

