ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਦਾ ਹਵਲਦਾਰ ਬੇਅੰਤ ਸਿੰਘ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਹਵਲਦਾਰ ਬੇਅੰਤ ਸਿੰਘ ਚੰਡੀਗੜ੍ਹ ਚ ਡਿਊਟੀ ਕਰ ਰਿਹਾ ਸੀ ਕਿ ਇਸੇ ਦੌਰਾਨ ਉਹ ਲਾਪਤਾ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਬੇਅੰਤ ਸਿੰਘ ਚੰਡੀਗੜ੍ਹ ਦੇ 39 ਸੈਕਟਰ ਚ ਡਿਊਟੀ ਕਰਦਾ ਸੀ। ਪਿਛਲੇ ਕਾਫੀ ਸਮੇਂ ਤੋਂ ਚੰਡੀਗੜ੍ਹ ਚ ਡਿਊਟੀ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

