ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਵਿੱਚ ਪੈਣ ਜਾ ਰਹੀਆਂ ਵੋਟਾਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਵੋਟਰ ਜਾਗਰੂਕ ਮੈਰਾਥਨ ਕਰਵਾਈ ਗਈ।
ਇਸ ਦੌਰਾਨ 10 ਕਿਲੋਮੀਟਰ ਤੇ 5 ਕਿਲੋਮੀਟਰ ਦੂਰੀ ਦੀ ਮੈਰਾਥਨ ਦੋੜ ਕਰਵਾਈ ਗਈ
ਜਿਸ ਨੂੰ ਬਰਨਾਲੇ ਦੇ ਡੀਸੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਆਧਿਕਾਰੀਆ ਨੇ ਦੱਸਿਆ ਕਿ ਇਸ ਮੈਰਾਥਨ ਨੂੰ ਕਰਵਾਉਣ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਧਿਆਨ ਰੱਖਣ ਲਈ ਜਾਗਰੂਕ ਕਰਨਾ ਤੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ।


