ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਤੋਂ ਬਾਅਦ ਐੱਸਜੀਪੀਸੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਮੁਅੱਤਲ ਕਰ ਦਿੱਤਾ ਹੈ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੈਨੇਜਰ ਨੂੰ ਮੁਅੱਤਲ ਕਰ ਜੀਂਦ ਭੇਜਿਆ ਗਿਆ ਹੈ। ਉੱਥੇ ਹੀ ਇਸ ਮਾਮਲੇ ਤੇ ਐੱਸਜੀਪੀਸੀ ਦਾ ਕਹਿਣਾ ਹੈ ਕਿ ਕਾਰਸੇਵਾ ਵਾਲੇ ਬਾਬੇ ਤੇ ਮੈਨੇਜਰ ਦੀ ਆਪਹੁਦਰੀ ਕਾਰਵਾਈ ਕੀਤੀ ਗਈ ਹੈ। ਨਾਲ ਹੀ ਉਹਨਾਂ ਨੇ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ।

