ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਦੋ ਗੁੱਟਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸਕੂਟਰ ਤੇ ਗੱਡੀ ਵਿਚਾਲੇ ਹੋਈ ਮਾਮੂਲੀ ਟੱਕਰ ਹੋਣ ਦੇ ਕਾਰਨ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ।
ਇਸ ਝੜਪ ਦੌਰਾਨ ਕਈ ਵਿਅਕਤੀ ਜ਼ਖਮੀ ਹੋ ਗਏ। ਫਿਲਹਾਲ ਮੌਕੇ ਪਰ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।








