ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਸਿਰੋਹੀ ‘ਚ ਮਿਗ 27 ਜਹਾਜ਼ ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ ਹਾਦਸੇ ਤੋਂ ਬਾਅਦ ਵੀ ਦੋਵੇਂ ਪਾਇਲਟ ਸੁਰੱਖਿਅਤ ਹਨ।
ਉੱਥੇ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇੰਜਣ ਚ ਤਕਨੀਕੀ ਖਰਾਬੀ ਹੋਣ ਕਾਰਨ ਇਹ ਭਿਆਨਕ ਹਾਦਸਾ ਹੋਇਆ ਹੈ। ਦੱਸਣਯੋਗ ਗੱਲ ਹੈ ਕਿ 8 ਮਾਰਚ ਨੂੰ ਬੀਕਾਨੇਰ ਚ ਮਿਗ-21 ਵੀ ਹਾਦਸੇ ਦਾ ਸ਼ਿਕਾਰ ਹੋਇਆ ਸੀ।




