ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਸਕਿਓਰਿਟੀ ਵਾਪਸ ਲਏ ਜਾਣ ਤੋਂ ਬਾਅਦ ਅਟਵਾਲ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਹ ਨਹੀਂ ਕੀਤਾ ਜਾਣਾ ਚਾਹੀਦਾ ਸੀ।
ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਰਹੇ ਹਨ। ਉਸ ਤੋਂ ਇਲਾਵਾ ਹੁਣ ਉਹ ਅਕਾਲੀ ਦਲ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੱਲੋਂ ਜਲੰਧਰ ‘ਚ ਕਈ ਥਾਵਾਂ ਅਤੇ ਆਪਣੇ ਚੋਣ ਪ੍ਰਚਾਰ ਲਈ ਘੁੰਮ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸਕਿਓਰਿਟੀ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਸਿਰਫ ਦੋ ਗੰਨਮੈਨ ਦਿੱਤੇ ਜਾਣੇ ਬਿਲਕੁਲ ਗਲਤ ਗੱਲ ਹੈ।

